1. {ਯਿਸੂ ਦੀ ਵੰਸ਼ਾਵਲੀ} (ਲੂਕਾ 2:23-38) PS ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।
|
5. ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ।
|
16. ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। PEPS
|
17. ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ। PS
|
18. {ਯਿਸੂ ਦਾ ਜਨਮ} (ਲੂਕਾ 1:26-38; 2:1-7) PS ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
|
19. ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।
|
20. ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
|
21. ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
|
23. ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
|
24. ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।
|
25. ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ। PE
|