1. {ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਹੱਤਿਆ} (ਮਰਕੁਸ 6:14-29; ਲੂਕਾ 9:7-9) PS ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।
|
2. ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!
|
3. ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
|
8. ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।
|
9. ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।
|
13. {ਪੰਜ ਹਜ਼ਾਰ ਨੂੰ ਰਜਾਉਣਾ} (ਮਰਕੁਸ 6:30-44; ਲੂਕਾ 9:10-17; ਯੂਹੰਨਾ 6:1-14) PS ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
|
14. ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
|
15. ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢੱਲ਼ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।
|
16. ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।
|
19. ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
|
20. ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।
|
22. {ਯਿਸੂ ਦਾ ਪਾਣੀ ਉੱਤੇ ਚੱਲਣਾ} (ਮਰਕੁਸ 6:45-52; ਯੂਹੰਨਾ 6:15-21) PS ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।
|
23. ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।
|
26. ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
|
28. ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ।
|
31. ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?
|
33. ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ। PS
|
34. {ਗੰਨੇਸਰਤ ਵਿੱਚ ਰੋਗੀਆਂ ਨੂੰ ਚੰਗਾ ਕਰਨਾ} (ਮਰਕੁਸ 6:53-56) PS ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
|
35. ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ।
|
36. ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ। PE
|