1. {ਰੀਤ ਦੀ ਪਾਲਣਾ ਕਰਨ ਦਾ ਪ੍ਰਸ਼ਨ} (ਮਰਕੁਸ 7:1-13) PS ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
|
4. ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
|
5. ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
|
9. ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ,
ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। ਕੀ ਮਨੁੱਖ ਨੂੰ ਅਸ਼ੁੱਧ ਕਰਦਾ ਹੈ? (ਮਰਕੁਸ 7:14-23) PS |
11. ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
|
12. ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
|
14. ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
|
18. ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
|
19. ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
|
20. ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ। PS
|
22. ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
|
23. ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
|
24. ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
|
27. ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
|
28. ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ। PS
|
29. {ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ} PS ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
|
30. ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
|
31. ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। PS
|
32. {ਚਾਰ ਹਜ਼ਾਰ ਨੂੰ ਰਜਾਉਣਾ} (ਮਰਕੁਸ 8:1-10) PS ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
|
34. ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।
|
36. ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
|