4. ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।
|
7. ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।
|
10. ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।
|
11. ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।
|
13. ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
|
15. {ਕੈਸਰ ਨੂੰ ਕਰ ਦੇਣਾ} (ਮਰਕੁਸ 12:13-17; ਲੂਕਾ 20:20-26) PS ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।
|
16. ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
|
21. ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
|
23. {ਜੀ ਉੱਠਣਾ ਅਤੇ ਵਿਆਹ} (ਮਰਕੁਸ 12:18-27; ਲੂਕਾ 20:27-40) PS ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
|
24. ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।
|
25. ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।
|
28. ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ?
|
29. ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।
|
32. ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।
|
34. {ਸਭ ਤੋਂ ਵੱਡੀ ਆਗਿਆ} (ਮਰਕੁਸ 12:28-34; ਲੂਕਾ 10:25-28) PS ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।
|
37. ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।
|
40. ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ। ਮਸੀਹ ਕਿਸ ਦਾ ਪੁੱਤਰ ਹੈ? (ਮਰਕੁਸ 12:35-37; ਲੂਕਾ 20:41-44) PS
|
44. ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,
ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ। PEPS |
46. ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ। PE
|