1. {ਯਿਸੂ ਨੂੰ ਪਿਲਾਤੁਸ ਦੇ ਅੱਗੇ ਪੇਸ਼ ਕੀਤਾ ਜਾਣਾ} PS ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।
|
3. {ਯਹੂਦਾ ਦੁਆਰਾ ਆਤਮ ਹੱਤਿਆ} PS ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
|
6. ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।
|
9. ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ।
|
11. {ਪਿਲਾਤੁਸ ਦੇ ਪ੍ਰਸ਼ਨ} (ਮਰਕੁਸ 15:2-5; ਲੂਕਾ 23:3-5; ਯੂਹੰਨਾ 18:33-38) PS ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
|
15. {ਮੌਤ ਦੀ ਸਜ਼ਾ ਦੀ ਆਗਿਆ} (ਮਰਕੁਸ 14:6-15; ਲੂਕਾ 23:13-25; ਯੂਹੰਨਾ 18:39-19:16) PS ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ।
|
17. ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?
|
19. ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।
|
21. ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!
|
22. ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
|
23. ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
|
24. ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
|
26. ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। ਮਰਕੁਸ 15:16-20; ਯੂਹੰਨਾ 19:2, 3 PEPS
|
27. {ਸਿਪਾਹੀਆਂ ਦੁਆਰਾ ਯਿਸੂ ਦਾ ਅਪਮਾਨ} PS ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ।
|
29. ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ!
|
31. ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ। PS
|
32. {ਯਿਸੂ ਨੂੰ ਸਲੀਬ ਉੱਤੇ ਚੜਾਇਆ ਜਾਣਾ} (ਮਰਕੁਸ 15:21-32; ਲੂਕਾ 23:26-43; ਯੂਹੰਨਾ 19:17-27) PS ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।
|
34. ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।
|
40. ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!
|
42. ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।
|
43. ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
|
45. {ਯਿਸੂ ਦੀ ਮੌਤ} (ਮਰਕੁਸ 15:33-41; ਲੂਕਾ 23:44-49; ਯੂਹੰਨਾ 19:28-30) PS ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
|
46. ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
|
48. ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ।
|
53. ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ।
|
54. ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
|
55. ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।
|
57. {ਯਿਸੂ ਨੂੰ ਦਫ਼ਨਾਇਆ ਜਾਣਾ} (ਮਰਕੁਸ 15:42-47; ਲੂਕਾ 23:50-56; ਯੂਹੰਨਾ 19:38-42) PS ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।
|
60. ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੋੜ੍ਹ ਕੇ ਚੱਲਿਆ ਗਿਆ।
|
62. {ਕਬਰ ਉੱਤੇ ਪਹਿਰਾ} PS ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,
|
63. ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।
|
64. ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
|