ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਯਿਸੂ ਦਾ ਪਰਤਾਇਆ ਜਾਣਾ} (ਮਰਕੁਸ 1:12-13; ਲੂਕਾ 4:1-13) [PS] ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
2. ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
3. ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
4. ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
5. ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
6. ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। [PE][PS]
7. ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
8. ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
9. ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10. ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
11. ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ। ਮਰਕੁਸ 1:14, 15; ਲੂਕਾ 4:14, 31 [PE][PS]
12. {ਯਿਸੂ ਦੀ ਸੇਵਕਾਈ ਦਾ ਗਲੀਲ ਵਿੱਚ ਅਰੰਭ} [PS] ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
13. ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
14. ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
15. ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੇ ਗਲੀਲ
16. ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। [PE][PS]
17. ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ। [PS]
18. {ਪਹਿਲੇ ਚੇਲਿਆਂ ਨੂੰ ਬੁਲਾਉਣਾ} (ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42) [PS] ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
19. ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
20. ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
21. ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
22. ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ। ਯਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ। (ਲੂਕਾ 6:17-19) [PS]
23. ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
24. ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
25. ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। [PE]

Notes

No Verse Added

Total 28 Chapters, Current Chapter 4 of Total Chapters 28
ਮੱਤੀ 4:49
1. {ਯਿਸੂ ਦਾ ਪਰਤਾਇਆ ਜਾਣਾ} (ਮਰਕੁਸ 1:12-13; ਲੂਕਾ 4:1-13) PS ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
2. ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
3. ਤਦ ਸ਼ੈਤਾਨ ਨੇ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
4. ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
5. ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
6. ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। PEPS
7. ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
8. ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
9. ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10. ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
11. ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ। ਮਰਕੁਸ 1:14, 15; ਲੂਕਾ 4:14, 31 PEPS
12. {ਯਿਸੂ ਦੀ ਸੇਵਕਾਈ ਦਾ ਗਲੀਲ ਵਿੱਚ ਅਰੰਭ} PS ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
13. ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
14. ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
15. ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੇ ਗਲੀਲ
16. ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। PEPS
17. ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ। PS
18. {ਪਹਿਲੇ ਚੇਲਿਆਂ ਨੂੰ ਬੁਲਾਉਣਾ} (ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42) PS ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
19. ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
20. ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
21. ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
22. ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ। ਯਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ। (ਲੂਕਾ 6:17-19) PS
23. ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
24. ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
25. ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। PE
Total 28 Chapters, Current Chapter 4 of Total Chapters 28
×

Alert

×

punjabi Letters Keypad References