1.
2. [PS]ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ। [PE]{#1ਸਾਮਰਿਯਾ ਅਤੇ ਯਰੂਸ਼ਲਮ ਦੇ ਲਈ ਵਿਰਲਾਪ } [PS]ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, [PE][QS]ਹੇ ਧਰਤੀ ਅਤੇ ਉਸ ਦੀ ਭਰਪੂਰੀ! [QE][QS]ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, [QE][QS]ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ। [QE]
3. [QS]ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, [QE][QS]ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ। [QE]
4. [QS]ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ, [QE][QS]ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, [QE][QS]ਜਿਵੇਂ ਅੱਗ ਦੇ ਅੱਗੇ ਮੋਮ [QE][QS]ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ। [QE]
5. [QS]ਇਹ ਸਭ ਯਾਕੂਬ ਦੇ ਅਪਰਾਧ [QE][QS]ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। [QE][QS]ਯਾਕੂਬ ਦਾ ਅਪਰਾਧ ਕੀ ਹੈ? [QE][QS]ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? [QE][QS]ਕੀ ਉਹ ਯਰੂਸ਼ਲਮ ਨਹੀਂ? [QE]
6. [QS]ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, [QE][QS]ਅੰਗੂਰੀ ਬਾਗ਼ ਲਾਉਣ ਦੇ ਲਈ, [QE][QS]ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, [QE][QS]ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ। [QE]
7. [QS]ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ, [QE][QS]ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ, [QE][QS]ਉਹ ਅੱਗ ਵਿੱਚ ਸਾੜਿਆ ਜਾਵੇਗਾ, [QE][QS]ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, [QE][QS]ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ, [QE][QS]ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ! [QE]
8. [QS]ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, [QE][QS]ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, [QE][QS]ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ [QE][QS]ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ। [QE]
9. [QS]ਉਸ ਦਾ ਫੱਟ ਅਸਾਧ ਹੈ, [QE][QS]ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, [QE][QS]ਉਹ ਮੇਰੀ ਪਰਜਾ ਦੇ ਫਾਟਕ ਤੱਕ, [QE][QS]ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ। [QE]
10. {#1ਦੁਸ਼ਮਣ ਦਾ ਯਰੂਸ਼ਲਮ ਦੇ ਵੱਲ ਵਧਣਾ } [PS]ਗਥ ਵਿੱਚ ਇਸ ਦੀ ਚਰਚਾ ਨਾ ਕਰੋ, [QE][QS]ਅਤੇ ਬਿਲਕੁਲ ਨਾ ਰੋਵੋ, [QE][QS]ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ। [QE]
11. [QS]ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! [QE][QS]ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, [QE][QS]ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ। [QE]
12. [QS]ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, [QE][QS]ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ। [QE]
13. [QS]ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, [QE][QS]ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, [QE][QS]ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ। [QE]
14. [QS]ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ, [QE][QS]ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ। [QE]
15. [QS]ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, [QE][QS]ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ। [QE]
16. [QS]ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, [QE][QS]ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, [QE][QS]ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ। [QE]