1. {#1ਗਰੀਬਾਂ ਉੱਤੇ ਜ਼ੁਲਮ ਕਰਨ ਵਾਲਿਆਂ ਦੀ ਨਿੰਦਿਆ } [PS]ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ [PE][QS]ਅਤੇ ਦੁਸ਼ਟਪੁਣਾ ਕਰਦੇ ਹਨ! [QE][QS]ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, [QE][QS]ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ। [QE]
2. [QS]ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, [QE][QS]ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। [QE][QS]ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, [QE][QS]ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ। [QE]
3. [QS]ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - [QE][QS]ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, [QE][QS]ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, [QE][QS]ਨਾ ਤੁਸੀਂ ਹੰਕਾਰ ਨਾਲ ਤੁਰੋਗੇ, [QE][QS]ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ! [QE]
4. [QS]ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, [QE][QS]ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, [QE][QS]ਸਾਡਾ ਸੱਤਿਆਨਾਸ ਹੋ ਗਿਆ! [QE][QS]ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, [QE][QS]ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, [QE][QS]ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ! [QE]
5. [QS]ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ। [QE]
6. [QS]ਉਹ ਇਹ ਭਵਿੱਖਬਾਣੀ ਕਰਦੇ ਹਨ [QE][QS]ਕਿ ਭਵਿੱਖਬਾਣੀ ਨਾ ਕਰੋ, [QE][QS]ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, [QE][QS]ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ। [QE]
7. [QS]ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? [QE][QS]ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? [QE][QS]ਭਲਾ, ਇਹ ਉਹ ਦੇ ਕੰਮ ਹਨ? [QE][QS]ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ? [QE]
8. [QS]ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, [QE][QS]ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, [QE][QS]ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ। [QE]
9. [QS]ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, [QE][QS]ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ। [QE]
10. [QS]ਉੱਠੋ, ਚੱਲੇ ਜਾਓ! [QE][QS]ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। [QE][QS]ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, [QE][QS]ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ। [QE]
11. [QS]ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, [QE][QS]“ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” [QE][QS]ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ! [QE]
12. [QS]ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, [QE][QS]ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, [QE][QS]ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, [QE][QS]ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, [QE][QS]ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ। [QE]
13. [QS]ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, [QE][QS]ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, [QE][QS]ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, [QE][QS]ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ। [QE]