1. {#1ਸ਼ਾਂਤੀ ਦਾ ਰਾਜ [BR]ਯਸਾ 2:1-4 } [PS]ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, [PE][QS]ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, [QE][QS]ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, [QE][QS]ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ। [QE]
2. [QS]ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, [QE][QS]“ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, [QE][QS]ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, [QE][QS]ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, [QE][QS]ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” [QE][QS]ਕਿਉਂ ਜੋ ਬਿਵਸਥਾ ਸੀਯੋਨ ਤੋਂ, [QE][QS]ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ। [QE]
3. [QS]ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, [QE][QS]ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, [QE][QS]ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, [QE][QS]ਅਤੇ ਆਪਣੇ ਬਰਛੀਆਂ ਨੂੰ ਦਾਤ। [QE][QS]ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, [QE][QS]ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ। [QE]
4. [QS]ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, [QE][QS]ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, [QE][QS]ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ। [QE]
5. [PS]ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, [QE][QS]ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ। [QE]
6. {#1ਗੁਲਾਮੀ ਤੋਂ ਇਸਰਾਏਲ ਦੀ ਵਾਪਸੀ } [PS]ਯਹੋਵਾਹ ਦਾ ਵਾਕ ਹੈ, [QE][QS]“ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, [QE][QS]ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, [QE][QS]ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ। [QE]
7. [QS]ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, [QE][QS]ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, [QE][QS]ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।” [QE]
8. [PS]ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, [QE][QS]ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, [QE][QS]ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ। [QE]
9. [PS]ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? [QE][QS]ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? [QE][QS]ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, [QE][QS]ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ? [QE]
10. [QS]ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! [QE][QS]ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, [QE][QS]ਅਤੇ ਮੈਦਾਨ ਵਿੱਚ ਵੱਸੇਂਗੀ, [QE][QS]ਤੂੰ ਬਾਬਲ ਨੂੰ ਜਾਵੇਂਗੀ, [QE][QS]ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, [QE][QS]ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ। [QE]
11. [PS]ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, [QE][QS]“ਉਹ ਭਰਿਸ਼ਟ ਕੀਤੀ ਜਾਵੇ, [QE][QS]ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!” [QE]
12. [QS]ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, [QE][QS]ਨਾ ਉਸ ਦੀ ਯੋਜਨਾ ਸਮਝਦੇ ਹਨ, [QE][QS]ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ। [QE]
13. [QS]ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! [QE][QS]ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। [QE][QS]ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, [QE][QS]ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, [QE][QS]ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ। [QE]