1. {ਇਸਰਾਏਲੀਆਂ ਦੀ ਪਹਿਲੀ ਮਰਦਸ਼ੁਮਾਰੀ} PS ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ
|
2. ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।
|
3. ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।
|
10. ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।
|
16. ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ * ਹਜ਼ਾਰਾਂ ਦੇ ਪ੍ਰਧਾਨ ਸਨ। PEPS
|
18. ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।
|
19. ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
|
20. ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
22. ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
24. ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
26. ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ।
|
28. ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
30. ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
32. ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
34. ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
36. ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
38. ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
40. ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
42. ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
|
44. ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।
|
45. ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ।
|
50. ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
|
51. ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।
|
52. ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।
|
53. ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।
|
54. ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ। PE
|