1. {ਮਿਸਰ ਤੋਂ ਮੋਆਬ ਤੱਕ ਦੀ ਯਾਤਰਾ} PS ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।
|
2. ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ
|
3. ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।
|
4. ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ। PEPS
|
7. ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।
|
8. ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।
|
9. ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।
|
38. ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
|
52. ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।
|
53. ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।
|
54. ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।
|
55. ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।
|