2. ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
|
3. ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ। * ਮੂਰਖਾਂ ਦੀਆਂ ਘਮੰਡ ਭਰੀਆਂ ਗੱਲਾਂ ਬਹੁਤ ਹੁੰਦਿਆਂ ਹਨ l
|
6. ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
|
14. ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
|
16. ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ † ਪਰਮੇਸ਼ੁਰ ਤੋਂ ਡਰ ਕੇ , ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
|
17. ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ। ‡ ਸਮਝਦਾਰ ਸ਼ਾਂਤੀ ਨੂੰ ਭਾਲਦਾ ਹੈ
|
18. ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
|
22. ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
|
29. ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
|
31. ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
|
32. ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
|