ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. [PS]ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
2. ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
3. ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
4. ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
5. ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6. ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
7. ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8. ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9. ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10. ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11. ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
12. ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
13. ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
14. ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15. ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16. ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17. ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18. ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19. ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20. ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21. ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22. ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23. ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24. ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ। [PE]
Total 31 ਅਧਿਆਇ, Selected ਅਧਿਆਇ 18 / 31
1 ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ। 2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ। 3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ। 4 ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ। 5 ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ। 6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ। 7 ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ। 8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। 9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ। 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ। 11 ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ। 12 ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ। 13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ। 14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ? 15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ। 16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ। 17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ। 18 ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ। 19 ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ। 20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ। 21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ। 22 ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ। 23 ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ। 24 ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
Total 31 ਅਧਿਆਇ, Selected ਅਧਿਆਇ 18 / 31
×

Alert

×

Punjabi Letters Keypad References