10. ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
|
11. ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
|
13. ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
|
14. ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
|
18. ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
|
20. ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ * ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
|
22. ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
|
27. ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ। PE
|