2. ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।
|
3. ਜੋ ਕੰਗਾਲ * ਹਾਕਮ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
|
4. ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
|
8. ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
|
10. ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
|
12. ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
|
13. ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
|
14. ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ † ਬੁਰਾਈ ਕਰਨ ਤੋਂ ਡਰਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
|
16. ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
|
19. ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
|
20. ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
|
24. ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
|
27. ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
|