1. {ਆਗੂਰ ਦੇ ਵਚਨ} PS ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ * ਓਹ ਪਰਮੇਸ਼ੁਰ ਮੈਂ ਅੱਕ ਗਿਆ , ਹਾਂ ਈਥੀਏਲ ਅਤੇ ਉੱਕਾਲ † ਮੈਂ ਥੱਕ ਗਿਆ ਨੂੰ ਆਖਦਾ,
|
4. ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
|
6. ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ। PS
|
7. {ਹੋਰ ਕਹਾਉਤਾਂ} PS ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
|
8. ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
|
9. ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
|
13. ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
|
14. ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
|
15. ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
|
17. ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
|
19. ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
|
20. ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
|
32. ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
|
33. ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ। PE
|