1. {ਨਿਆਂ ਲਈ ਪ੍ਰਾਰਥਨਾ} PS ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
|
2. ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
|
3. ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
|
5. ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
|
8. ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
|
9. ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
|
11. ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
|
14. ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
|
17. ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
|