1. {#1ਧਰਮੀ ਜੀਵਨ ਬਿਤਾਉਣ ਦੇ ਲਈ ਸੰਕਲਪ }[PS]*ਦਾਊਦ ਦਾ ਭਜਨ *[PE][PS]ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
2. ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
3. ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
4. ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।
5. ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
6. ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
7. ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
8. ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ। [PE]