ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪੰਜਵਾਂ ਭਾਗ} [PS] ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
2. ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
3. ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।
4. ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
5. ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
6. ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
7. ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
8. ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
9. ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
10. ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
11. ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,
12. ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
13. ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
14. ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
15. ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
16. ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।
17. ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,
18. ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।
19. ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
20. ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
21. ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
22. ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
23. ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
24. ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।
25. ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
26. ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ [* ਮਲਾਹਾਂ ] ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,
27. ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
28. ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
29. ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
30. ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
31. ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
32. ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
33. ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
34. ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
35. ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
36. ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
37. ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
38. ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
39. ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
40. ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
41. ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
42. ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
43. ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ। [PE]

Notes

No Verse Added

Total 150 ਅਧਿਆਇ, Selected ਅਧਿਆਇ 107 / 150
ਜ਼ਬੂਰ 107:65
ਪੰਜਵਾਂ ਭਾਗ 1 ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ! 2 ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ। 3 ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ। 4 ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ। 5 ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ। 6 ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ। 7 ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ। 8 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ! 9 ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ। 10 ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ, 11 ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ, 12 ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ, 13 ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ। 14 ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ। 15 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ! 16 ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ। 17 ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ, 18 ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ। 19 ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ। 20 ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ। 21 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ! 22 ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ। 23 ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ, 24 ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ। 25 ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ। 26 ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ * ਮਲਾਹਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ, 27 ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ। 28 ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। 29 ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ। 30 ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ। 31 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ! 32 ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ। 33 ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ, 34 ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ। 35 ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ, 36 ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ, 37 ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ। 38 ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ। 39 ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ। 40 ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ। 41 ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ। 42 ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ। 43 ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।
Total 150 ਅਧਿਆਇ, Selected ਅਧਿਆਇ 107 / 150
Common Bible Languages
West Indian Languages
×

Alert

×

punjabi Letters Keypad References