1. {#1ਉਸਤਤ ਦੇ ਯੋਗ ਨਾਮ } [PS]ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2. ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
3. ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4. ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5. ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
6. ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7. ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8. ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
9. ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!। [PE]