1. {#1ਪਸਾਹ ਦਾ ਗੀਤ } [PS]ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
2. ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
3. ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
4. ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।
5. ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
6. ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?
7. ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
8. ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ। [PE]