ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪਰਮੇਸ਼ੁਰ ਦੀ ਬਿਵਸਥਾ} [PS] ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!
2. ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!
3. ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
4. ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।
5. ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!
6. ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
7. ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
8. ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ! ਬੇਥ [PE][PS]
9. {ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ} [PS] ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
10. ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
11. ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
12. ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
13. ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।
14. ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
15. ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
16. ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ। ਗਿਮਲ [PE][PS]
17. {ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦ} [PS] ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।
18. ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!
19. ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
20. ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
21. ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
22. ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
23. ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
24. ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ। ਦਾਲਥ [PE][PS]
25. {ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣ ਦਾ ਸੰਕਲਪ} [PS] ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
26. ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
27. ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ [* ਕੰਮਾਂ ] ਉੱਤੇ ਧਿਆਨ ਲਾਵਾਂਗਾ।
28. ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
29. ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!
30. ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।
31. ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
32. ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ! ਹੇ [PE][PS]
33. {ਸਮਝ ਦੇ ਲਈ ਪ੍ਰਾਰਥਨਾ} [PS] ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
34. ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
35. ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36. ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
37. ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38. ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39. ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40. ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ! ਵਾਵ [PE][PS]
41. {ਪਰਮੇਸ਼ੁਰ ਦੀ ਬਿਵਸਥਾ ਉੱਤੇ ਭਰੋਸਾ} [PS] ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42. ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43. ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
44. ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
45. ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46. ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47. ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48. ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ। ਜ਼ਾਇਨ [PE][PS]
49. {ਪਰਮੇਸ਼ੁਰ ਦੀ ਬਿਵਸਥਾ ਵਿੱਚ ਆਸ} [PS] ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
50. ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51. ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
52. ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53. ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54. ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55. ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56. ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ। ਖੇਥ [PE][PS]
57. {ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਭਗਤੀ} [PS] ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
58. ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
59. ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60. ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
61. ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62. ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63. ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
64. ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! ਟੇਥ [PE][PS]
65. {ਪਰਮੇਸ਼ੁਰ ਦੀ ਬਿਵਸਥਾ ਦਾ ਮੁੱਲ} [PS] ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
66. ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67. ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
68. ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69. ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70. ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ [† ਮਨ ਵਿੱਚ ਸੱਚਾਈ ਨਹੀਂ ] , ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71. ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72. ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ! ਯੋਧ [PE][PS]
73. {ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ} [PS] ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
74. ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
75. ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
76. ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
77. ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
78. ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79. ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
80. ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ! ਕਾਫ਼ [PE][PS]
81. {ਛੁਟਕਾਰੇ ਦੇ ਲਈ ਪ੍ਰਾਰਥਨਾ} [PS] ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82. ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83. ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84. ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
85. ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86. ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87. ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88. ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ [‡ ਜਿਉਂਦਾ/ਬਚਾਏ ] ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ। ਲਾਮੇਧ [PE][PS]
89. {ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਵਿਸ਼ਵਾਸ} [PS] ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90. ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91. ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92. ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
93. ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
94. ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95. ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96. ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ। ਮੀਮ [PE][PS]
97. {ਪਰਮੇਸ਼ੁਰ ਦੀ ਬਿਵਸਥਾ ਦੇ ਲਈ ਪ੍ਰੇਮ} [PS] ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
98. ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
99. ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100. ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101. ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
102. ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103. ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104. ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ। ਨੂਨ [PE][PS]
105. {ਪਰਮੇਸ਼ੁਰ ਦੀ ਬਿਵਸਥਾ ਦਾ ਪਰਕਾਸ਼} [PS] ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106. ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
107. ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108. ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109. ਮੇਰੀ ਜਾਨ ਹਰ ਵੇਲੇ ਤਲੀ [§ ਖਤਰੇ ] ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110. ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
111. ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112. ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ। ਸਾਮੇਖ [PE][PS]
113. {ਪਰਮੇਸ਼ੁਰ ਦੀ ਬਿਵਸਥਾ ਵਿੱਚ ਸੁਰੱਖਿਆ} [PS] ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114. ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115. ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
116. ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117. ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
118. ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119. ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120. ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ। ਆਇਨ [PE][PS]
121. {ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ} [PS] ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122. ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123. ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124. ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125. ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126. ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127. ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128. ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ। ਪੇ [PE][PS]
129. {ਪਰਮੇਸ਼ੁਰ ਦੀ ਬਿਵਸਥਾ ਉੱਤੇ ਚੱਲਣ ਦੀ ਇੱਛਾ} [PS] ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
130. ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
131. ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
132. ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
133. ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134. ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
135. ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
136. ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ। ਸਾਦੇ [PE][PS]
137. {ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ} [PS] ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
138. ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139. ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140. ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141. ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142. ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
143. ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144. ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ। ਕੋਫ਼ [PE][PS]
145. {ਛੁਟਕਾਰੇ ਦੇ ਲਈ ਪ੍ਰਾਰਥਨਾ} [PS] ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
146. ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
147. ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148. ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
149. ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!
150. ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
151. ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
152. ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!। ਰੇਸ਼ [PE][PS]
153. {ਸਹਾਇਤਾ ਦੇ ਲਈ ਬੇਨਤੀ} [PS] ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154. ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
155. ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
156. ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
157. ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
158. ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
159. ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
160. ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ। ਸ਼ੀਨ [PE][PS]
161. {ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣ} [PS] ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
162. ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
163. ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
164. ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
165. ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166. ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
167. ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168. ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ। ਤਾਵ [PE][PS]
169. {ਸਹਾਇਤਾ ਦੇ ਲਈ ਪ੍ਰਾਰਥਨਾ} [PS] ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
170. ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171. ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172. ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173. ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174. ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175. ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
176. ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ। [PE]

Notes

No Verse Added

Total 150 ਅਧਿਆਇ, Selected ਅਧਿਆਇ 119 / 150
ਜ਼ਬੂਰ 119:65
ਪਰਮੇਸ਼ੁਰ ਦੀ ਬਿਵਸਥਾ 1 ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ! 2 ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ! 3 ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ। 4 ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ। 5 ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ! 6 ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ। 7 ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ। 8 ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ! ਬੇਥ ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ 9 ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ। 10 ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ! 11 ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ। 12 ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 13 ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ। 14 ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ। 15 ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ। 16 ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ। ਗਿਮਲ ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦ 17 ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ। 18 ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ! 19 ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ। 20 ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ। 21 ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ। 22 ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ! 23 ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ। 24 ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ। ਦਾਲਥ ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣ ਦਾ ਸੰਕਲਪ 25 ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ! 26 ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 27 ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ * ਕੰਮਾਂ ਉੱਤੇ ਧਿਆਨ ਲਾਵਾਂਗਾ। 28 ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ! 29 ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ! 30 ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ। 31 ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ! 32 ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ! ਹੇ ਸਮਝ ਦੇ ਲਈ ਪ੍ਰਾਰਥਨਾ 33 ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ। 34 ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ। 35 ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ! 36 ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ, 37 ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ! 38 ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ। 39 ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ! 40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ! ਵਾਵ ਪਰਮੇਸ਼ੁਰ ਦੀ ਬਿਵਸਥਾ ਉੱਤੇ ਭਰੋਸਾ 41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ! 42 ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ, 43 ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ, 44 ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ, 45 ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ। 46 ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ। 47 ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ। 48 ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ। ਜ਼ਾਇਨ ਪਰਮੇਸ਼ੁਰ ਦੀ ਬਿਵਸਥਾ ਵਿੱਚ ਆਸ 49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ! 50 ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ। 51 ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ। 52 ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ। 53 ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ। 54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ। 55 ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ 56 ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ। ਖੇਥ ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਭਗਤੀ 57 ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ। 58 ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ। 59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ। 60 ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ। 61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ। 62 ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ। 63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ। 64 ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! ਟੇਥ ਪਰਮੇਸ਼ੁਰ ਦੀ ਬਿਵਸਥਾ ਦਾ ਮੁੱਲ 65 ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ 66 ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ। 67 ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ। 68 ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ। 69 ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ। 70 ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ ਮਨ ਵਿੱਚ ਸੱਚਾਈ ਨਹੀਂ , ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ। 71 ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ। 72 ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ! ਯੋਧ ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ 73 ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ। 74 ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ। 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ। 76 ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ। 77 ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ! 78 ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ। 79 ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ। 80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ! ਕਾਫ਼ ਛੁਟਕਾਰੇ ਦੇ ਲਈ ਪ੍ਰਾਰਥਨਾ 81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ। 82 ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ? 83 ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ। 84 ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ? 85 ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ। 86 ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ! 87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ। 88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਜਿਉਂਦਾ/ਬਚਾਏ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ। ਲਾਮੇਧ ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਵਿਸ਼ਵਾਸ 89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ! 90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ। 91 ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ। 92 ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ। 93 ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ। 94 ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ! 95 ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ। 96 ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ। ਮੀਮ ਪਰਮੇਸ਼ੁਰ ਦੀ ਬਿਵਸਥਾ ਦੇ ਲਈ ਪ੍ਰੇਮ 97 ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ! 98 ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ। 99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ। 100 ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ। 101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ। 102 ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ। 103 ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ! 104 ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ। ਨੂਨ ਪਰਮੇਸ਼ੁਰ ਦੀ ਬਿਵਸਥਾ ਦਾ ਪਰਕਾਸ਼ 105 ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ। 106 ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ। 107 ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ! 108 ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ। 109 ਮੇਰੀ ਜਾਨ ਹਰ ਵੇਲੇ ਤਲੀ § ਖਤਰੇ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ! 110 ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ। 111 ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ। 112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ। ਸਾਮੇਖ ਪਰਮੇਸ਼ੁਰ ਦੀ ਬਿਵਸਥਾ ਵਿੱਚ ਸੁਰੱਖਿਆ 113 ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ। 114 ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ। 115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ! 116 ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ! 117 ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ। 118 ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ। 119 ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ। 120 ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ। ਆਇਨ ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ 121 ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ! 122 ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ! 123 ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ। 124 ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ। 125 ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ। 126 ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ! 127 ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ! 128 ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ। ਪੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਚੱਲਣ ਦੀ ਇੱਛਾ 129 ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ! 130 ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ। 131 ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ। 132 ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ। 133 ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ। 134 ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ। 135 ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ। 136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ। ਸਾਦੇ ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ 137 ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ। 138 ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ। 139 ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ। 140 ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ। 141 ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ! 142 ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ। 143 ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ। 144 ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ। ਕੋਫ਼ ਛੁਟਕਾਰੇ ਦੇ ਲਈ ਪ੍ਰਾਰਥਨਾ 145 ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ! 146 ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ! 147 ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ। 148 ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ। 149 ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ! 150 ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ। 151 ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ! 152 ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!। ਰੇਸ਼ ਸਹਾਇਤਾ ਦੇ ਲਈ ਬੇਨਤੀ 153 ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ! 154 ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ! 155 ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ। 156 ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ! 157 ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ। 158 ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ। 159 ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ! 160 ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ। ਸ਼ੀਨ ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣ 161 ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ। 162 ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ! 163 ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ। 164 ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ। 165 ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ। 166 ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ। 167 ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ! 168 ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ। ਤਾਵ ਸਹਾਇਤਾ ਦੇ ਲਈ ਪ੍ਰਾਰਥਨਾ 169 ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ! 170 ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ! 171 ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ। 172 ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ। 173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ। 174 ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ! 175 ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ। 176 ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।
Total 150 ਅਧਿਆਇ, Selected ਅਧਿਆਇ 119 / 150
Common Bible Languages
West Indian Languages
×

Alert

×

punjabi Letters Keypad References