1. {ਸੰਕਟ ਦੇ ਸਮੇਂ ਸਹਾਇਤਾ ਲਈ ਪ੍ਰਾਰਥਨਾ} PS ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
|
2. ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
|
3. ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
|
4. ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
|