ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਕਿਰਪਾਲੂ ਪਰਮੇਸ਼ੁਰ} [PS] ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2. ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3. ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4. ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5. ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6. ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
7. ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
8. ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ। [PE]

Notes

No Verse Added

Total 150 Chapters, Current Chapter 130 of Total Chapters 150
ਜ਼ਬੂਰ 130:124
1. {ਕਿਰਪਾਲੂ ਪਰਮੇਸ਼ੁਰ} PS ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2. ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3. ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4. ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5. ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6. ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
7. ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
8. ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ। PE
Total 150 Chapters, Current Chapter 130 of Total Chapters 150
×

Alert

×

punjabi Letters Keypad References