1. {ਜਿੱਤ ਪ੍ਰਾਪਤੀ ਲਈ ਧੰਨਵਾਦ ਦੀ ਪ੍ਰਾਰਥਨਾ} PS ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
|
2. ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ * ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
|
10. ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
|
11. ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
|
12. ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
|
14. ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
|