1. {ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ} PS ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
|
3. ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
|
4. ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
|
5. ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
|
6. ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
|
9. ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
|
12. ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
|