1. {ਧੰਨਵਾਦ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
|
3. ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।
|
5. ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
|
9. ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
|
12. ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ। PE
|