1. {ਵੈਰੀਆਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਰਥਨਾ} PS ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
|
4. ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
|
7. ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
|
8. ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
|
10. ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
|
13. ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
|
14. ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
|
15. ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
|
17. ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਅਖਾਯਾ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
|
19. ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
|
20. ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
|
24. ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
|
25. ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
|
26. ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
|
27. ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
|