ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਮਨੁੱਖ ਦੀ ਦੁਸ਼ਟਤਾ} [PS] ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
2. ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3. ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4. ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5. ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6. ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7. ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8. ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9. ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10. ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11. ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
12. ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ। [PE]

Notes

No Verse Added

Total 150 Chapters, Current Chapter 36 of Total Chapters 150
ਜ਼ਬੂਰ 36:5
1. {ਮਨੁੱਖ ਦੀ ਦੁਸ਼ਟਤਾ} PS ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
2. ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3. ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4. ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5. ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6. ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7. ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8. ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9. ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10. ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11. ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
12. ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ। PE
Total 150 Chapters, Current Chapter 36 of Total Chapters 150
×

Alert

×

punjabi Letters Keypad References