1. {ਪੀੜਤ ਮਨੁੱਖ ਦੀ ਪ੍ਰਾਰਥਨਾ} PS ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
|
3. ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
|
4. ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
|
12. ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
|
16. ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
|
20. ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
|