1. {ਰਾਜਾ ਦੇ ਲਈ ਵਿਆਹ ਦਾ ਗੀਤ} PS ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।
|
2. ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
|
4. ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
|
6. ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ * ਹੇ ਪਰਮੇਸ਼ੁਰ ਤੇਰਾ ਸਿੰਘਾਸਣ ਤੇਰਾ ਹੀ ਹੈ l ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!
|
7. ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
|
8. ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
|
9. ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
|
14. ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
|