2. ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
|
3. ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
|
7. ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
|
9. ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
|
10. ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।
|
11. ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
|
12. ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ। PE
|