1. {ਧਨ ਉੱਤੇ ਭਰੋਸਾ ਰੱਖਣ ਦੀ ਮੂਰਖਤਾ} PS ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।
|
3. ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
|
7. ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
|
16. ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
|
21. ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
|
22. ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
|
23. ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ। PE
|