1. {ਪਾਪ ਦੀ ਮਾਫ਼ੀ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
|
4. ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
|
5. ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ * ਮੈਂ ਜਨਮ ਤੋਂ ਹੀ ਪਾਪੀ ਹਾਂ ।
|
7. ਜੂਫ਼ੇ ਨਾਲ ਮੈਨੂੰ ਪਾਕ ਕਰ † ਮੇਰੇ ਪਾਪ ਮੈਥੋਂ ਦੂਰ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
|
14. ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
|
17. ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ ‡ ਹੇ ਪਰਮੇਸ਼ੁਰ, ਹਲੀਮ ਆਤਮਾ ਮੇਰਾ ਬਲੀਦਾਨ ਹੈ , ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
|
19. ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ। PE
|