1. {ਧੋਖੇਬਾਜ਼ ਦੇ ਵਿਨਾਸ਼ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
|
2. ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
|
3. ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
|
9. ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
|
12. ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
|
14. ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
|
15. ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
|
19. ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
|
21. ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
|
23. ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। PE
|