ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਪਰਮੇਸ਼ੁਰ ਉੱਤੇ ਭਰੋਸੇ ਲਈ ਪ੍ਰਾਰਥਨਾ }[PS]*ਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ। *[PE][PS]ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
2. ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
3. ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4. ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5. ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
6. ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
7. ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!
8. ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
9. ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ[* ਮੈਂ ਇਸ ਗੱਲ ਨੂੰ ਜਾਣਦਾ ਹਾਂ ਕਿਉਂ ਜੋ ਪਰਮੇਸ਼ੁਰ ਮੇਰੇ ਨਾਲ ਹੈ ]।
10. ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
11. ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ?
12. ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
13. ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ? [PE]
Total 150 ਅਧਿਆਇ, Selected ਅਧਿਆਇ 56 / 150
ਪਰਮੇਸ਼ੁਰ ਉੱਤੇ ਭਰੋਸੇ ਲਈ ਪ੍ਰਾਰਥਨਾ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ। *ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ! 2 ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ। 3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। 4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ? 5 ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ। 6 ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ। 7 ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ! 8 ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?। 9 ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ* ਮੈਂ ਇਸ ਗੱਲ ਨੂੰ ਜਾਣਦਾ ਹਾਂ ਕਿਉਂ ਜੋ ਪਰਮੇਸ਼ੁਰ ਮੇਰੇ ਨਾਲ ਹੈ 10 ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ। 11 ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ? 12 ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ, 13 ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
Total 150 ਅਧਿਆਇ, Selected ਅਧਿਆਇ 56 / 150
×

Alert

×

Punjabi Letters Keypad References