1. {ਛੁਟਕਾਰੇ ਲਈ ਪ੍ਰਾਰਥਨਾ} PS ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ।
|
3. ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
|
4. ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ * ਮੇਰੀ ਜਾਨ ਸ਼ੇਰਾਂ ਵਿੱਚ ਫਸੀ ਹੋਈ ਹੈ ਜੋ ਲਾਲਚ ਨਾਲ ਫਾੜਦੇ ਹਨ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
|
6. ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
|