1. {ਪਰਮੇਸ਼ੁਰ ਹੀ ਕੇਵਲ ਸ਼ਰਨ ਸਥਾਨ ਹੈ} PS ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
|
3. ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?
|
4. ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।
|
9. ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
|
10. ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
|