1. {ਇਸਰਾਏਲ ਦਾ ਜਿੱਤ ਦਾ ਗੀਤ} PS ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
|
2. ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
|
4. ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ * ਬੱਦਲਾਂ ਤੇ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
|
6. ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
|
8. ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
|
13. ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
|
16. ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
|
17. ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
|
18. ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
|
19. ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
|
22. ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
|
24. ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
|
27. ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
|
28. ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ § ਆਪਣੇ ਬਲ ਨੂੰ ਵਿਖਾ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
|
30. ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
|
33. ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
|
34. ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
|
35. ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!। PE
|