2. ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ।
|
3. ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ-ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ!
|
4. ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।
|
6. ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।
|
10. ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ * ਨੀਵਾਂ ਕੀਤਾ , ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!
|
13. ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।
|
14. ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!
|
16. ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
|
20. ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।
|
35. ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,
|