1. {ਨਿਆਂ ਲਈ ਪ੍ਰਾਰਥਨਾ} PS ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
|
2. ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
|
5. ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
|
6. ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
|
9. ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
|
14. ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
|
17. ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ। PE
|