3. ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
|
6. ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
|
11. ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
|
13. ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
|
18. ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
|
19. ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
|
20. ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
|
22. ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
|
23. ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
|
24. ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ। PE
|