6. ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
|
7. ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।
|
14. ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ † ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
|
15. ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
|
16. ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
|
17. ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
|
19. ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
|