1. {ਦੇਸ ਦੇ ਬਚਾਓ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
|
2. ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
|
3. ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
|
7. ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
|
8. ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
|
9. ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
|
14. ਤੂੰ ਵੱਡੇ ਸੱਪਾਂ * ਲਿਵਯਾਥਾਨ/ਦੁਸ਼ਟ ਦਾ ਚਿੰਨ੍ਹ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
|
18. ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
|
19. ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
|