ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪਰਮੇਸ਼ੁਰ ਅਤੇ ਉਸ ਦੇ ਲੋਕ} [PS] ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2. ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
3. ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
4. ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
5. ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
6. ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7. ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8. ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
9. ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
10. ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
11. ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12. ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13. ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14. ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15. ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16. ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
17. ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
18. ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
19. ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
20. ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21. ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22. ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23. ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
24. ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25. ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26. ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27. ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
28. ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
29. ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30. ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31. ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
32. ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
33. ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
34. ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
35. ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
36. ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
37. ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
38. ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
39. ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।
40. ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
41. ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
42. ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
43. ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
44. ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।
45. ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
46. ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।
47. ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
48. ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49. ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
50. ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
51. ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
52. ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
53. ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।
54. ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
55. ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
56. ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
57. ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
58. ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59. ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
60. ਉਸ ਨੇ ਸ਼ੀਲੋਹ [* ਦਾਊਦ ਦੇ ਸਮੇਂ ਤੋਂ ਪਹਿਲਾਂ ਲੋਕ ਇੱਥੇ ਪਰਮੇਸ਼ੁਰ ਦੀ ਅਰਾਧਨਾ ਕਰਦੇ ਸਨ ਇਹ ਯਰੂਸ਼ਲਮ ਦੇ ਉੱਤਰ ਵੱਲ 32 ਕਿਲੋਮੀਟਰ ਦੀ ਦੂਰੀ ਤੇ ਹੈ ਅਤੇ ਇੱਥੇ ਨੇਮ ਦਾ ਸੰਦੂਕ ਸੀ ] ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
61. ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62. ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
63. ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ [† ਉਹਨਾਂ ਦੀਆਂ ਕੁਆਰੀਆਂ ਦਾ ਵਿਆਹ ਨਾ ਹੋਇਆ ] ਨਾ ਗਾਏ ਗਏ।
64. ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
65. ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66. ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67. ਨਾਲੇ ਉਸ ਨੇ ਯੂਸੁਫ਼ ਦੇ ਵੰਸ਼ [‡ ਤੰਬੂ ] ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68. ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69. ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
70. ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
71. ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
72. ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ। [PE]

Notes

No Verse Added

Total 150 Chapters, Current Chapter 78 of Total Chapters 150
ਜ਼ਬੂਰ 78
1. {ਪਰਮੇਸ਼ੁਰ ਅਤੇ ਉਸ ਦੇ ਲੋਕ} PS ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2. ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
3. ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
4. ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
5. ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
6. ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7. ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8. ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
9. ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
10. ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
11. ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12. ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13. ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14. ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15. ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16. ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
17. ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
18. ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
19. ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
20. ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21. ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22. ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23. ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
24. ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25. ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26. ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27. ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
28. ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
29. ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30. ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31. ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
32. ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
33. ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
34. ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
35. ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
36. ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
37. ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
38. ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
39. ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।
40. ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
41. ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
42. ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
43. ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
44. ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।
45. ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
46. ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।
47. ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
48. ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49. ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
50. ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
51. ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
52. ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
53. ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।
54. ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
55. ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
56. ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
57. ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
58. ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59. ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
60. ਉਸ ਨੇ ਸ਼ੀਲੋਹ * ਦਾਊਦ ਦੇ ਸਮੇਂ ਤੋਂ ਪਹਿਲਾਂ ਲੋਕ ਇੱਥੇ ਪਰਮੇਸ਼ੁਰ ਦੀ ਅਰਾਧਨਾ ਕਰਦੇ ਸਨ ਇਹ ਯਰੂਸ਼ਲਮ ਦੇ ਉੱਤਰ ਵੱਲ 32 ਕਿਲੋਮੀਟਰ ਦੀ ਦੂਰੀ ਤੇ ਹੈ ਅਤੇ ਇੱਥੇ ਨੇਮ ਦਾ ਸੰਦੂਕ ਸੀ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
61. ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62. ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
63. ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਉਹਨਾਂ ਦੀਆਂ ਕੁਆਰੀਆਂ ਦਾ ਵਿਆਹ ਨਾ ਹੋਇਆ ਨਾ ਗਾਏ ਗਏ।
64. ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
65. ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66. ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67. ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਤੰਬੂ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68. ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69. ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
70. ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
71. ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
72. ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ। PE
Total 150 Chapters, Current Chapter 78 of Total Chapters 150
×

Alert

×

punjabi Letters Keypad References