1. {ਪਰਮੇਸ਼ੁਰ ਅਤੇ ਉਸ ਦੇ ਲੋਕ} PS ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
|
4. ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
|
5. ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
|
6. ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
|
7. ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
|
8. ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
|
20. ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
|
21. ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
|
31. ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
|
34. ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
|
38. ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
|
44. ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।
|
45. ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
|
47. ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
|
49. ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
|
50. ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
|
54. ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
|
55. ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
|
56. ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
|
58. ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
|
60. ਉਸ ਨੇ ਸ਼ੀਲੋਹ * ਦਾਊਦ ਦੇ ਸਮੇਂ ਤੋਂ ਪਹਿਲਾਂ ਲੋਕ ਇੱਥੇ ਪਰਮੇਸ਼ੁਰ ਦੀ ਅਰਾਧਨਾ ਕਰਦੇ ਸਨ ਇਹ ਯਰੂਸ਼ਲਮ ਦੇ ਉੱਤਰ ਵੱਲ 32 ਕਿਲੋਮੀਟਰ ਦੀ ਦੂਰੀ ਤੇ ਹੈ ਅਤੇ ਇੱਥੇ ਨੇਮ ਦਾ ਸੰਦੂਕ ਸੀ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
|
63. ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ † ਉਹਨਾਂ ਦੀਆਂ ਕੁਆਰੀਆਂ ਦਾ ਵਿਆਹ ਨਾ ਹੋਇਆ ਨਾ ਗਾਏ ਗਏ।
|
69. ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
|
71. ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
|
72. ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ। PE
|