2. ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
|
3. ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
|
6. ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
|
10. ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
|
11. ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।
|