1. {ਪਰਮੇਸ਼ੁਰ ਦੇ ਨਿਆਂ ਲਈ ਧੰਨਵਾਦ ਦਾ ਭਜਨ} PS ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
|
5. ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
|
10. ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
|
13. ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
|
14. ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
|
15. ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
|
16. ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।
|