1. {ਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾ} PS ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
|
2. ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
|
4. ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
|
14. ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
|
15. ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
|