ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਸਵਰਗ ਦੂਤ ਅਤੇ ਛੋਟੀ ਪੁਸਤਕ } [PS]ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
2. ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
3. ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।
4. ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!
5. ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।
6. ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!
7. ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।
8. ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।
9. ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।
10. ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।
11. ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ! [PE]
Total 22 ਅਧਿਆਇ, Selected ਅਧਿਆਇ 10 / 22
ਸਵਰਗ ਦੂਤ ਅਤੇ ਛੋਟੀ ਪੁਸਤਕ 1 ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ। 2 ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ। 3 ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ। 4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ! 5 ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ। 6 ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! 7 ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ। 8 ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ। 9 ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ। 10 ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ। 11 ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!
Total 22 ਅਧਿਆਇ, Selected ਅਧਿਆਇ 10 / 22
×

Alert

×

Punjabi Letters Keypad References